ADVERTISEMENT

ADVERTISEMENT

ਮੁਹਾਲੀ ਵਿੱਚ ਕੈਨੇਡਾ ਦੇ ਸੰਸਦ ਮੈਂਬਰਾਂ ਦਾ ਭਰਵਾਂ ਸਵਾਗਤ

ਰਬਾਬ ਸਟੂਡੀਓ ਮੁਹਾਲੀ ਦੇ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ ਵੱਲੋਂ ਆਈਆਂ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

 ਮੁਹਾਲੀ ਵਿੱਚ ਕੈਨੇਡਾ ਦੇ ਸੰਸਦ ਮੈਂਬਰਾਂ ਦਾ ਭਰਵਾਂ ਸਵਾਗਤ ਮੁਹਾਲੀ ਵਿੱਚ ਕੈਨੇਡਾ ਦੇ ਸੰਸਦ ਮੈਂਬਰਾਂ ਦਾ ਭਰਵਾਂ ਸਵਾਗਤ / Courtesy

ਕੈਨੇਡਾ ਤੋਂ ਭਾਰਤ ਦੇ ਦੌਰੇ ‘ਤੇ ਆਏ ਕੈਲਗਰੀ ਦੇ ਦੋ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਾ ਅਤੇ ਅਮਨਪ੍ਰੀਤ ਸਿੰਘ ਗਿੱਲ ਦਾ ਮੁਹਾਲੀ ਕਲੱਬ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਇਹ ਸਮਾਗਮ ‘ਸਾਡਾ ਪੰਜਾਬ’ ਕਿਤਾਬ ਦੇ ਲੇਖਕ ਮਨੀਸ਼ ਜਿੰਦਲ ਵੱਲੋਂ ਆਯੋਜਿਤ ਕੀਤਾ ਗਿਆ ਸੀ।

ਇਸ ਸਮਾਗਮ ਵਿੱਚ ਵੱਖ-ਵੱਖ ਵਰਗਾਂ ਦੀਆਂ ਅਹਿਮ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਮਨੀਸ਼ ਜਿੰਦਲ ਦੀ ਇਤਿਹਾਸਕ ਮਹੱਤਤਾ ਵਾਲੀ ਕਿਤਾਬ ‘ਸਾਡਾ ਪੰਜਾਬ’ ਦਾ ਇੱਕ-ਇੱਕ ਸੈੱਟ ਸਾਰੇ ਮਹਿਮਾਨਾਂ ਨੂੰ ਭੇਟ ਕੀਤਾ ਗਿਆ। ਬ੍ਰਿਗੇਡੀਅਰ ਕੁਲਦੀਪ ਸਿੰਘ (ਸੇਵਾਮੁਕਤ) ਵੱਲੋਂ ਵੀ ਆਪਣੀ ਵਡਮੁੱਲੀ ਕਿਤਾਬ ਮੈਂਬਰ ਪਾਰਲੀਮੈਂਟ ਸਹਿਬਾਨ ਨੂੰ ਪਿਆਰ ਸਹਿਤ ਭੇਟ ਕੀਤੀ ਗਈ।

ਰਬਾਬ ਸਟੂਡੀਓ ਮੁਹਾਲੀ ਦੇ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ ਵੱਲੋਂ ਆਈਆਂ ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪਰਿਵਾਰਕ ਅਤੇ ਸੁਹਾਵਣੇ ਮਾਹੌਲ ਵਿੱਚ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ।

ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੌਕੇ ਕਿਹਾ ਕਿ ਸਾਰਿਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਕਨੇਡਾ ਦੀ ਧਰਤੀ ‘ਤੇ ਵੱਡੇ ਮਾਣ ਹਾਸਲ ਕਰ ਰਹੇ ਹਨ। ਸਮਾਗਮ ਦੌਰਾਨ ਐਮਪੀ ਸਹਿਬਾਨ ਦੇ ਨਾਲ ਆਏ ਹੋਰ ਮਹਿਮਾਨਾਂ ਵਿੱਚ ਅਮਰਪ੍ਰੀਤ ਸਿੰਘ ਬੈਂਸ, ਸੁਖਵਿੰਦਰ ਸਿੰਘ ਚੋਹਲਾ (ਸੰਪਾਦਕ, ਦੇਸ਼ ਪ੍ਰਦੇਸ਼ ਟਾਈਮਜ਼) ਅਤੇ ਅੰਮ੍ਰਿਤ ਹੇਅਰ ਦਾ ਵੀ ਸਨਮਾਨ ਕੀਤਾ ਗਿਆ। ਕੁੱਲ ਮਿਲਾ ਕੇ ਇਹ ਸਮਾਗਮ ਬਹੁਤ ਹੀ ਯਾਦਗਾਰੀ ਢੰਗ ਨਾਲ ਸੰਪੰਨ ਹੋਇਆ।

Comments

Leave A Comment

Required fields are marked (*).

Related

Talk to us?