ADVERTISEMENT

ADVERTISEMENT

ਸ਼ਰਧਾ ਨਾਲ ਮਨਾਇਆ ਗਿਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ

 ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ / Provided

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਤੇ ਭਾਈ ਬਲਰਾਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। 

 

ਕੀਰਤਨ ਦੇ ਦ੍ਰਿਸ਼ / Provided

 

ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। 

 

ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਭਾਈ ਵਿਸਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ।

 

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।

Comments

Leave A Comment

Required fields are marked (*).

Related

Talk to us?