ਜਗਮੀਤ ਸਿੰਘ / ਜਗਮੀਤ ਸਿੰਘ
ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ (ਐਨਡੀਪੀ) ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ ਦਾ ਨਾਂ ਕੈਨੇਡਾ ਦੇ ਸੈਰ-ਸਪਾਟਾ ਨਿਗਮ ਡੈਸਟੀਨੇਸ਼ਨ ਕੈਨੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਦੇ ਅਹੁਦੇ ਲਈ ਵਿਚਾਰ ਅਧੀਨ ਉਮੀਦਵਾਰਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਦੱਸਿਆ ਜਾ ਰਿਹਾ ਹੈ। ਅਗਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਨਾਂ ਦਾ ਰਸਮੀ ਐਲਾਨ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਭਾਵੇਂ ਸਿਆਸੀ ਪਿਛੋਕੜ ਹੋਣ ਕਾਰਨ ਨਿਗਮ ਦੇ ਕੁਝ ਅਧਿਕਾਰੀ ਉਨ੍ਹਾਂ ਦੀ ਚੋਣ 'ਤੇ ਕਿੰਤੂ-ਪ੍ਰੰਤੂ ਕਰ ਰਹੇ ਹਨ, ਪਰ ਵਕੀਲ ਵਜੋਂ ਨਿਭਾਈਆਂ ਗਈਆਂ ਸੇਵਾਵਾਂ ਉਨ੍ਹਾਂ ਨੂੰ ਹੋਰਨਾਂ ਉਮੀਦਵਾਰਾਂ ਨਾਲੋਂ ਕਾਫ਼ੀ ਅੱਗੇ ਰੱਖਦੀਆਂ ਹਨ। ਡੈਸਟੀਨੇਸ਼ਨ ਕੈਨੇਡਾ ਦੇ ਸੀਈਓ ਦਾ ਸਾਲਾਨਾ ਪੈਕੇਜ ਕਰੀਬ ਸਾਢੇ ਤਿੰਨ ਲੱਖ ਡਾਲਰ, ਭਾਵ ਸਵਾ ਤਿੰਨ ਕਰੋੜ ਰੁਪਏ, ਦੱਸਿਆ ਜਾਂਦਾ ਹੈ।
ਜਗਮੀਤ ਸਿੰਘ ਧਾਲੀਵਾਲ ਦਾ ਪਰਿਵਾਰ ਭਾਰਤ ਦੇ ਆਜ਼ਾਦੀ ਘੁਲਾਟੀਏ ਸੇਵਾ ਸਿੰਘ ਠੀਕਰੀਵਾਲਾ ਦੇ ਪਰਿਵਾਰ ਨਾਲ ਸਬੰਧਤ ਹੈ। ਕਰੀਬ ਪੰਜ ਦਹਾਕੇ ਪਹਿਲਾਂ ਉਨ੍ਹਾਂ ਦੇ ਪਿਤਾ ਕੈਨੇਡਾ ਆ ਕੇ ਵੱਸ ਗਏ ਸਨ। ਵਕਾਲਤ ਤੋਂ ਸਿਆਸਤ ਵਿੱਚ ਆਉਣ ਮਗਰੋਂ ਜਗਮੀਤ ਸਿੰਘ 2017 ਵਿੱਚ ਨਿਊ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਬਣੇ। ਇਸ ਤੋਂ ਬਾਅਦ 2019 ਵਿੱਚ ਵੈਨਕੂਵਰ ਨੇੜਲੇ ਸ਼ਹਿਰ ਬਰਨਬੀ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ।
ਉਨ੍ਹਾਂ ਦੀ ਪ੍ਰਧਾਨਗੀ ਦੌਰਾਨ ਜਸਟਿਨ ਟਰੂਡੋ ਦੀ ਘੱਟ-ਗਿਣਤੀ ਸਰਕਾਰ ਨੂੰ ਸਮਰਥਨ ਦੇਣ ਦੇ ਬਦਲੇ ਸਰਕਾਰ ਵੱਲੋਂ ਲੋਕਾਂ ਦੀਆਂ ਕੁਝ ਅਹਿਮ ਮੰਗਾਂ ਨੂੰ ਲਾਗੂ ਕੀਤਾ ਗਿਆ। ਹਾਲਾਂਕਿ ਪਿਛਲੇ ਸਾਲ ਹੋਈਆਂ ਸੰਸਦੀ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਣਾ ਪਿਆ।
ਡੈਸਟੀਨੇਸ਼ਨ ਕੈਨੇਡਾ ਫੈਡਰਲ ਸਰਕਾਰ ਦਾ ਇੱਕ ਨਿਗਮ ਹੈ, ਜੋ ਵਿਸ਼ਵ ਪੱਧਰ 'ਤੇ ਲੋਕਾਂ ਨੂੰ ਕੈਨੇਡਾ ਦੀ ਯਾਤਰਾ ਲਈ ਪ੍ਰੇਰਿਤ ਕਰਨ ਦਾ ਕੰਮ ਕਰਦਾ ਹੈ। ਸੈਰ-ਸਪਾਟੇ ਤੋਂ ਹੋਣ ਵਾਲੀ ਆਮਦਨ ਕੈਨੇਡਾ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਉਂਦੀ ਹੈ। ਕੈਨੇਡਾ ਦੇ ਕੁੱਲ ਕਾਮਿਆਂ ਵਿੱਚੋਂ 10 ਫ਼ੀਸਦੀ ਲੋਕ ਸਿੱਧੇ ਜਾਂ ਅਸਿੱਧੇ ਤੌਰ 'ਤੇ ਸੈਰ-ਸਪਾਟਾ ਖੇਤਰ ਨਾਲ ਜੁੜੇ ਹੋਏ ਹਨ ਅਤੇ ਸੈਲਾਨੀਆਂ ਵੱਲੋਂ ਇੱਥੇ ਰੋਜ਼ਾਨਾ 36 ਕਰੋੜ ਡਾਲਰ ਖਰਚ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਹੋਏ ਫੀਫਾ ਕੱਪ ਕਾਰਨ ਇਸ ਸਾਲ ਕੈਨੇਡਾ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ ਸੈਰ-ਸਪਾਟਾ ਖੇਤਰ ਤੋਂ ਹੀ ਪੌਣੇ ਚਾਰ ਅਰਬ ਡਾਲਰ ਦੇ ਯੋਗਦਾਨ ਦੀ ਉਮੀਦ ਪ੍ਰਗਟਾਈ ਗਈ ਹੈ, ਜੋ ਕੈਨੇਡਾ ਦੀ ਜੀਡੀਪੀ ਦਾ 6 ਫ਼ੀਸਦੀ ਬਣਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login