ADVERTISEMENT

ADVERTISEMENT

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਭੇਜਿਆ ਜਾਵੇਗਾ ਜਥਾ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ / Courtesy photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

Comments

Leave A Comment

Required fields are marked (*).

Related

Talk to us?