ADVERTISEMENT

ADVERTISEMENT

ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਪ੍ਰਤਾਪ ਬਾਜਵਾ ਨੇ ਮੁਲਾਜ਼ਮਾਂ ਦੇ ਮੁੱਦੇ 'ਤੇ ਸਰਕਾਰ ਨੂੰ ਲਿਆ ਆੜੇ ਹੱਥੀ

ਬਾਜਵਾ ਨੇ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ

 ਪ੍ਰਤਾਪ ਸਿੰਘ ਬਾਜਵਾ  ਪ੍ਰਤਾਪ ਸਿੰਘ ਬਾਜਵਾ / Staff Reporter

ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੱਜ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਦਾ ਮੁੱਦਾ ਚੁੱਕਦਿਆਂ ਸਰਕਾਰ ਦੀ ਘੇਰਾਬੰਦੀ ਕੀਤੀ। ਬਾਜਵਾ ਨੇ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।

ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇ ਮੁੱਦੇ ’ਤੇ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਸੂਬੇ ਦੇ ਆਮ ਮੁਲਾਜ਼ਮਾਂ ਦੇ ਹੱਕੀ ਬਕਾਏ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਸਾਰੇ ਆਗੂਆਂ, ਮੰਤਰੀਆਂ ਅਤੇ ਵੱਡੇ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣਾ ਹੱਕ ਮੰਗ ਰਹੇ ਹਨ, ਲਿਹਾਜ਼ਾ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ।

ਇਸ ਲਈ ਉਨ੍ਹਾਂ ਨੇ ਸਰਕਾਰ ਨੂੰ ਤਜਵੀਜ਼ ਦਿੰਦਿਆਂ ਕਿਹਾ ਕਿ ਆਮ ਮੁਲਾਜ਼ਮਾਂ ਦੇ ਹੱਕੀ ਬਕਾਏ ਦੇਣ ਲਈ ਸਾਰੇ ਲੀਡਰਾਂ ਦੀਆਂ ਤਨਖਾਹਾਂ ਰੋਕੀਆਂ ਜਾਣ ਇਸ ਦਾਇਰੇ ਵਿਚ ਪੰਜਾਬ ਦੇ ਮੰਤਰੀਆਂ ਅਤੇ ਵੱਡੇ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ, ਜਦੋਂ ਮੁਲਾਜ਼ਮਾਂ ਦੇ ਡੀ. ਏ. ਭੁਗਤ ਜਾਣ ਫੇਰ ਸਾਰਿਆਂ ਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ।

Comments

Leave A Comment

Required fields are marked (*).

Related

Talk to us?